Tuesday, October 7, 2014

पंजाबी ग़ज़ल

आज मेरी एक पुरानी पंजाबी ग़ज़ल 

ਖਬਰੇ ਕਿੰਨੇ ਚੰਨ ਤੇ ਸੂਰਜ ਖਾ ਲਏ ਇਹਨਾ ਨਸ਼ਿਆਂ ਨੇ
ਉੱਡਦੇ ਪੰਛੀ ਅੰਬਰੋਂ ਹੇਠਾਂ ਲਾਹ ਲਏ ਇਹਨਾ ਨਸ਼ਿਆਂ ਨੇ

ਰੱਬ ਹੀ ਜਾਨੇ ਕੈਸੀ ਨੇਹ੍‌ਰੀ ਝੁੱਲੀ ਹੈ ਇ‍ਸ ਦੁਨੀਆ ਤੇ
ਸ਼ੇਰ ਬਹਾਦਰ ਕਿੰਨੇ ਮਾਰ ਮੁਕਾ ਲਏ ਇਹਨਾ ਨਸ਼ਿਆਂ ਨੇ

ਮਾਪਿਆਂ ਕੋਲੋਂ ਪੁੱਤ ਖੋਹ ਲੀਤੇ ਭੈਣਾ ਕੋਲੋਂ ਵੀਰ ਗਏ
ਬੱਚਿਆਂ ਕੋਲੋਂ ਬਾਪ ਦੇ ਹੱਥ ਛੁਡਾ ਲਏ ਇਹਨਾ ਨਸ਼ਿਆਂ ਨੇ

ਕਿੰਨੀਆਂ ਨਾਰਾਂ ਡੀਕਦੀਆਂ ਨੇ ਬੈਠੀਆਂ ਸਿਰ ਦੇ ਸਾਈਂ ਨੂੰ
ਕਿੰਨੇ ਮਾਹੀਂ ਅਪਣੀ ਰਾਹ ਚਲਾ ਲਏ ਇਹਨਾ ਨਸ਼ਿਆਂ ਨੇ

ਖਾਧ ਖੁਰਾਕਾਂ ਖਾ ਕੇ ਜੋ 'ਅਨਮੋਲ' ਬਨਾਉਂਦੇ ਸਨ ਜੁੱਸੇ
ਕਿੰਨੇ ਗਭਰੂ ਟਾਹਣਾਂ ਵਰਗੇ ਢਾਹ ਲਏ ਇਹਨਾ ਨਸ਼ਿਆਂ ਨੇ

ਰਵੀ ਕਾਂਤ ਅਨਮੋਲ

No comments:

Post a Comment